ਉਪ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਭੇਜੇ ਜਾਣਗੇ ਜੇਲ

0
137

2015_11image_13_30_362140000cc1-llਜੈਤੋ (ਜਿੰਦਲ)—ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲਿਆਂ ਨੂੰ ਜੇਲ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਪਿਛਲੇ ਦਿਨੀਂ ਕਸਬਾ ਬਰਗਾੜੀ ਵਿਖੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਪਿੰਡ ਬਹਿਬਲ ਕਲਾਂ ਵਿਖੇ ਧਰਨੇ ‘ਤੇ ਬੈਠੇ ਸਿੱਖਾਂ ‘ਤੇ ਪੁਲਸ ਵੱਲੋਂ ਚਲਾਈਆਂ ਗੋਲੀਆਂ ‘ਚ 2 ਸਿੱਖ ਮਾਰੇ ਗਏ ਸਨ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸਖੁਬੀਰ ਸਿੰਘ ਬਾਦਲ ਮ੍ਰਿਤਕ ਗੁਰਜੀਤ ਸਿੰਘ ਸਰਾਵਾਂ ਦੇ ਘਰ ਪੁੱਜੇ ਤਾਂ ਪਿੰਡ ਵਾਸੀਆਂ ਅਤੇ ਕੁਝ ਹੋਰ ਵਿਅਕਤੀਆਂ ਨੇ ਉਨ੍ਹਾਂ ਦੇ ਆਉਣ ‘ਤੇ ਵਿਰੋਧ ਕੀਤਾ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਨਾਅਰੇਬਾਜ਼ੀ ਕੀਤੀ।

ਥਾਣਾ ਬਾਜਾਖਾਨਾ ਵਿਖੇ ਡਿਪਟੀ ਸੀ. ਐੱਮ. ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਲਖਵੀਰ ਸਿੰਘ ਪੁੱਤਰ ਗੋਬਿੰਦ ਸਿੰਘ ਪਿੰਡ ਵਾਂਦਰ, ਹਰਵਿੰਦਰ ਸਿਘ ਪੁੱਤਰ ਜਸਕੌਰ ਸਿੰਘ ਵਾਸੀ ਸਰਾਵਾਂ, ਗੁਰਸੇਵਕ ਸਿੰਘ ਪੁੱਤਰ ਨਰਿੰਦਰ ਸਿੰਘ ਪਿੰਡ ਭਾਣਾ, ਗੁਰਮੁਖ ਸਿੰਘ ਪੁੱਤਰ ਸੁਖਪਾਲ ਬਰਗਾੜੀ , ਸਤਨਾਮ ਸਿੰਘ ਪੁੱਤਰ ਬੇਅੰਤ ਸਿੰਘ ਫਰੀਦਕੋਟ, ਗੁਬਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਪਿੰਡ ਸਰਾਵਾਂ, ਮਿੱਠੂ ਸਿੰਘ ਪਿਤਾ ਹਰਦਿੱਤ ਸਿੰਘ ਪਿੰਡ ਸਰਾਵਾਂ, ਲਾਭਪ੍ਰੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਪਿੰਡ ਸਰਾਵਾਂ, ਲਖਵਿਦੰਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸਰਾਵਾਂ ਅਤੇ ਗੁਰਮੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਸਰਾਵਾਂ ਨੂੰ 26 ਨਵੰਬਰ ਤੱਕ ਜੇਲ ਭੇਜ ਦਿੱਤਾ ਗਿਆ ਹੈ।

 

ਨੇ ਆਪਣੀ ਗੱਲ ਸ਼ੇਅਰ ਕੀਤੀ ।