ਨਵੀਂ ਐਕਟਿਵਾ ‘ਤੇ ਸਵਾਰ ਹੋ ਕੇ ਧੀ ਨੂੰ ਮਿਲਣ ਜਾ ਰਹੇ ਮਾ-ਪੁੱਤ ਨਾਲ ਵਰਤਿਆ ਅਜਿਹਾ ਭਾਣਾ ਕਿ…

0
155

2015_4image_00_21_30331799424_chd_bani_3_kaushal-ll 2015_4image_00_24_12700799424_chd_bani_3_kaushal-llਸ੍ਰੀ ਚਮਕੌਰ ਸਹਿਬ (ਕੌਸ਼ਲ)-ਅੱਜ ਹੋਏ ਇਕ ਸੜਕ ਹਾਦਸੇ ਵਿਚ ਮਾਂ-ਪੁੱਤਰ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਕਥਿਤ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਪਰਚਾ ਦਰਜ ਕਰਕੇ ਵਾਹਨ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ।  ਇਸ ਸਬੰਧੀ ਤਫਤੀਸ਼ੀ ਅਫਸਰ ਬਲਵੀਰ ਚੰਦ ਨੇ ਦੱਸਿਆ ਕਿ ਅੱਜ ਲੱਗਭਗ 2 ਵਜੇ ਰੁਪਿੰਦਰ ਕੌਰ ਪਤਨੀ ਮੋਹਨ ਸਿੰਘ ਅਤੇ ਉਸ ਦਾ ਬੇਟਾ ਖੁਸ਼ਿਆਲ ਸਿੰਘ ਉਮਰ 25 ਸਾਲ ਵਾਸੀ ਡੰਗੋਲੀ ਥਾਣਾ ਸਦਰ ਰੋਪੜ, ਆਪਣੀ ਨਵੀਂ ਐਕਟਿਵਾ ‘ਤੇ ਸਵਾਰ ਹੋ ਕੇ ਨੇੜੇ ਪੈਂਦੇ ਪਿੰਡ ਭੂਰੜੇ ਵਿਚ ਆਪਣੀ ਧੀ ਨੂੰ ਮਿਲਣ ਆਏ ਸੀ, ਵਾਪਸੀ ‘ਤੇ ਰੋਪੜ-ਸ੍ਰੀ ਚਮਕੌਰ ਸਾਹਿਬ ਮਾਰਗ ‘ਤੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਏ। ਇਸ ਦੌਰਾਨ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਸੂਚਨਾ ਮਿਲਦੇ ਸਾਰ ਹੀ ਘਟਨਾ ਸਥਾਨ ‘ਤੇ ਪੁੱਜ ਗਈ ਅਤੇ ਦੋਵਾਂ ਮਾਂ-ਪੁੱਤਾਂ ਨੂੰ ਜ਼ਖਮੀ ਹਾਲਤ ਵਿਚ ਸਥਾਨਕ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਥੇ ਡਾਕਟਰਾਂ ਨੇ ਰੁਪਿੰਦਰ ਕੌਰ ਨੂੰ ਤਾਂ ਮ੍ਰਿਤਕ ਐਲਾਨ ਕਰ ਦਿੱਤਾ ਜਦਕਿ ਖੁਸ਼ਿਆਲ ਸਿੰਘ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ ਜਿਥੇ ਰਸਤੇ ਵਿਚ ਉਸ ਦੀ ਵੀ ਮੌਤ ਹੋ ਗਈ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰੋਪੜ ਹਸਪਤਾਲ ਭੇਜ ਦਿੱਤਾ। ਪੁਲਸ ਨੇ ਮੁਕੱਦਮਾ ਦਰਜ ਕਰਕੇ ਅਣਪਛਾਤੇ ਵਾਹਨ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ।

ਨੇ ਆਪਣੀ ਗੱਲ ਸ਼ੇਅਰ ਕੀਤੀ ।