ਨਾਲੇ ‘ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼

0
98

2015_8image_23_28_5935200002-llਫਰੀਦਕੋਟ, (ਹਾਲੀ)- ਸ਼ਹਿਰ ਦੀ ਅਰਾਈਆਂਵਾਲਾ ਰੋਡ ‘ਤੇ ਗੰਦੇ ਨਾਲੇ ‘ਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ। ਜਾਣਕਾਰੀ ਮੁਤਾਬਕ ਲੋਕਾਂ ਨੇ ਜਦੋਂ ਸਵੇਰੇ ਨਾਲੇ ਵਿਚ ਬੱਚੇ ਦੀ ਲਾਸ਼ ਵੇਖੀ ਤਾਂ ਉਨ੍ਹਾਂ ਇਸ ਨੂੰ ਬਾਹਰ ਕੱਢ ਕੇ ਪੁਲਸ ਨੂੰ ਸੂਚਨਾ ਦਿੱਤੀ। ਉਪਰੰਤ ਪੁਲਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਇਸ ਸਮੇਂ ਮੌਜੂਦ ਬਲਜੀਤ ਸਿੰਘ ਸਰਦਾਰ, ਗੁਰਪ੍ਰੀਤ ਸਿੰਘ ਤੇ ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਇਸ ਮਾੜੇ ਕਾਰਜ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ। 

ਕੀ ਕਹਿੰਦੇ ਨੇ ਅਧਿਕਾਰੀ- ਥਾਣਾ ਸਿਟੀ ਕੋਤਵਾਲੀ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਦੋਸ਼ੀ ਹੋਇਆ, ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੇ ਆਪਣੀ ਗੱਲ ਸ਼ੇਅਰ ਕੀਤੀ ।