ਸ਼੍ਰੋਮਣੀ ਅਕਾਲੀ ਦਲ ਦੀ ਸਿੱਖਾਂ ‘ਚ ਦਖਲ ਅੰਦਾਜ਼ੀ ਵਧਣ ਨਾਲ ਪੰਜਾਬ ਦੇ ਹਾਲਾਤ ਖਰਾਬ ਹੋਏ : ਪ੍ਰਤਾਪ ਬਾਜਵਾ

0
92

2015_11image_02_43_063780000download-ll,ਬਟਾਲਾ(ਬੇਰੀ, ਸਰਬਜੀਤ)-ਜਥੇ. ਗੁਰਚਰਨ ਸਿੰਘ ਟੋਹੜਾ ਦੇ ਦਿਹਾਂਤ ਤੋਂ ਬਾਅਦ ਅਕਾਲੀ ਦਲ ਦੀ ਸਿੱਖਾਂ ‘ਚ ਦਖਲ ਅੰਦਾਜ਼ੀ ਵਧਣ ਕਾਰਨ ਅੱਜ ਪੰਜਾਬ ਦੇ ਹਾਲਾਤ ਖਰਾਬ ਹੋਏ ਹਨ, ਇਸੇ ਕਾਰਨ ਹੀ ਅੱਜ ਬਹੁਤ ਵੱਡੀ ਗਿਣਤੀ ‘ਚ ਲੋਕ ‘ਸਰਬੱਤ ਖਾਲਸਾ’ ‘ਚ ਪਹੁੰਚੇ ਹਨ। ਅੱਜ ਪੰਜਾਬ ਦੇ ਹਾਲਾਤ ਇੰਨੇ ਜ਼ਿਆਦਾ ਖਰਾਬ ਹੋ ਚੁੱਕੇ ਹਨ ਕਿ ਇਸ ਨੂੰ ਵੇਖਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਪੰਜਾਬ ‘ਚ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕਰ ਕੇ ਪੰਜਾਬ ‘ਚ ਨਵੀਆਂ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਸਬਾ ਘੁਮਾਣ ਵਿਖੇ ਕਾਂਗਰਸ ਵਪਾਰ ਮੰਡਲ ਜ਼ਿਲਾ ਜਨਰਲ ਸਕੱਤਰ ਨਰਿੰਦਰ ਸਿੰਘ ਨਿੰਦੀ ਦੇ ਦਫਤਰ ਦਾ ਉਦਘਾਟਨ ਕਰਨ ਮੌਕੇ ਕੀਤਾ। ਬਿਹਾਰ ਦੀਆਂ ਚੋਣਾਂ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਡੇਢ ਸਾਲ ‘ਚ ਭਾਜਪਾ ਨੇ ਲੋਕਾਂ ਨੂੰ ਇਕੱਠੇ ਕਰਨ ਦੀ ਬਜਾਏ ਲੜਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਧਰਮ ਤੇ ਬਰਾਦਰੀਆਂ ‘ਚ ਦਖਲ ਅੰਦਾਜ਼ੀ ਕੀਤੀ ਹੈ, ਇਸ ਕਾਰਨ ਕਰਕੇ ਹੀ ਭਾਜਪਾ ਨੂੰ ਬਿਹਾਰ ‘ਚ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਲਾਡੀ, ਜ਼ਿਲਾ ਪ੍ਰੀਸ਼ਦ ਮੈਂਬਰ ਸਾਹਿਬ ਸਿੰਘ ਮੰਡ, ਨਰਿੰਦਰ ਸਿੰਘ ਨਿੰਦੀ, ਸਰਪੰਚ ਮਨਦੀਪ ਸਿੰਘ ਮਹਿਮਦ, ਸੁਖਰਾਜ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਮੱਲੋਵਾਲੀ, ਸਤਨਾਮ ਸਿੰਘ ਕਿਸ਼ਨਕੋਟ, ਪਲਵਿੰਦਰ ਸਿੰਘ ਪੇਜੋਚੱਕ, ਰਾਜ ਸਿੰਘ ਵਾੜੇ, ਹਰਭਜਨ ਸਿੰਘ ਫੌਜੀ, ਨਵਦੀਪ ਸਿੰਘ, ਕੁਲਜੀਤ ਸਿੰਘ ਘੁੱਗੀ, ਮਦਨ ਲਾਲ, ਰਮੇਸ਼ ਕੁਮਾਰ, ਅਸ਼ਵਨੀ ਕੁਮਾਰ, ਸਵਰਨ ਸਿੰਘ ਤੇ ਰਜੇਸ਼ ਕੁਮਾਰ ਆਦਿ ਹਾਜ਼ਰ ਸਨ।

ਨੇ ਆਪਣੀ ਗੱਲ ਸ਼ੇਅਰ ਕੀਤੀ ।