0
168
2016_4image_15_28_535820000parliment-ll
ਨਵੀਂ ਦਿੱਲੀ/ਜਲੰਧਰ : ਲੋਕ ਸਭਾ ‘ਚ ਸੋਮਵਾਰ ਨੂੰ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋ ਗਿਆ। ਇਸ ਬਿੱਲ ਦੇ ਲੋਕ ਸਭਾ ‘ਚ ਪਾਸ ਹੋਣ ਤੋਂ ਬਾਅਦ ਹੁਣ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਪਾਉਣ ਦਾ ਅਧਿਕਾਰ ਖਤਮ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾ ਰਾਜ ਸਭਾ ‘ਚ ਇਹ ਬਿੱਲ ਪਹਿਲਾਂ ਹੀ ਸਾਰਿਆਂ ਦੀ ਸਹਿਮਤੀ ਨਾਲ ਪਾਸ ਹੋ ਚੁੱਕਾ ਹੈ।
ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਇਹ ਬਿੱਲ ਲੋਕ ਸਭਾ ‘ਚ ਪੇਸ਼ ਕੀਤਾ, ਜਿਸ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਿੱਲ ਦੀ ਹਮਾਇਤ ਕਰਦਿਆਂ ਕਿਸੇ ਨੂੰ ਇਸ ਬਿੱਲ ਦਾ ਵਿਰੋਧ ਨਾ ਕਰਨ ਦੀ ਅਪੀਲ ਵੀ ਕੀਤੀ। ਬਿੱਲ ‘ਚ ਸਹਿਜਧਾਰੀ ਸਿੱਖਾਂ ਨੂੰ ਵੋਟਾਂ ਤੋਂ ਦੂਰ ਰੱਖਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜੋ ਬਾਅਦ ‘ਚ ਪਾਸ ਹੋ ਗਿਆ।
ਦੱਸਣਯੋਗ ਹੈ ਕਿ ਸਹਿਜਧਾਰੀਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਵੋਟ ਪਾਉਣ ਦਾ ਅਧਿਕਾਰ 1959 ਵਿਚ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕਰ ਕੇ ਦਿੱਤਾ ਗਿਆ ਸੀ। ਇਸ ਮਗਰੋਂ 1966 ਵਿਚ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਕੰਮਕਾਜ ਆਲ ਇੰਡੀਆ ਐਕਟ ਅਧੀਨ ਆ ਗਿਆ। ਇਸ ਬਾਰੇ ਫੈਸਲਾ ਸਿਰਫ ਸੰਸਦ ਦੇ ਹੱਥਾਂ ਵਿਚ ਚਲਾ ਗਿਆ। 2003 ਵਿਚ ਸਹਿਜਧਾਰੀਆਂ ਦੀ ਵੋਟ ਦਾ ਅਧਿਕਾਰ ਖਤਮ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਸਹਿਜਧਾਰੀ ਸਿੱਖ ਫੈਡਰੇਸ਼ਨ ਨੇ ਅਦਾਲਤ ਵਿਚ ਚੁਣੌਤੀ ਦਿੱਤੀ ਸੀ। ਹੁਣ ਸੰਸਦ ਦੇ ਦੋਹਾਂ ਸਦਨਾਂ ‘ਚ ਬਿੱਲ ਪਾਸ ਹੋਣ ਮਗਰੋਂ ਇਹ ਕੇਸ ਆਪਣੇ-ਆਪ ਖਤਮ ਹੋ ਗਿਆ ਹੈ।

ਨੇ ਆਪਣੀ ਗੱਲ ਸ਼ੇਅਰ ਕੀਤੀ ।